ਮੋਹਾਲੀ, 10 ਨਵੰਬਰ | ਮੋਹਾਲੀ ਤੋਂ ਬੰਬੀਹਾ ਗੈਂਗ ਦੇ 3 ਸ਼ੂਟਰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਗਏ ਹਨ। ਇਹ ਸ਼ੂਟਰ ਮੋਗਾ ਦੇ ਦੱਸੇ ਜਾ ਰਹੇ ਹਨ। ਪੰਜਾਬ ਸਟੇਟ ਆਪ੍ਰੇਸ਼ਨ ਸੈੱਲ ਨੇ ਇਨ੍ਹਾਂ ਨੂੰ ਫੜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਿਸੇ ਦੇ ਕਤਲ ਦੀ ਪਲਾਨਿੰਗ ਬਣਾ ਰਹੇ ਸਨ। ਇਨ੍ਹਾਂ ਤੋਂ ਭਾਰੀ ਮਾਤਰਾ ਵਿਚ ਅਸਲਾ ਵੀ ਬਰਾਮਦ ਹੋਇਆ ਹੈ।
ਇਹ ਗੈਂਗ ਦੇ ਇਸ਼ਾਰਿਆਂ ਉਤੇ ਕੰਮ ਕਰਦੇ ਸਨ ਤੇ ਘਟਨਾ ਨੂੰ ਅੰਜਾਮ ਦਿੰਦੇ ਸਨ। ਕਾਫੀ ਜੱਦੋ-ਜਹਿਦ ਕਰਨ ਮਗਰੋਂ ਇਨ੍ਹਾਂ ਨੂੰ ਪਿੱਛਾ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਇਹ ਕਈ ਵਾਰਦਾਤਾਂ ਵਿਚ ਸ਼ਾਮਲ ਦੱਸੇ ਜਾ ਰਹੇ ਹਨ।
ਮੁਹਾਲੀ ਐਸਐਸਓਸੀ ਨੇ ਇਨ੍ਹਾਂ ਮੁਲਜ਼ਮਾਂ ਵਿਰੁੱਧ ਆਈਪੀਸੀ ਦੀ ਧਾਰਾ 384, 506, 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਤਿੰਨਾਂ ਤੋਂ ਇਲਾਵਾ ਲੱਕੀ ਪਟਿਆਲ ਅਤੇ ਇਕ ਅਣਪਛਾਤਾ ਵਿਅਕਤੀ ਵੀ ਇਸ ਮਾਮਲੇ ਵਿਚ ਸ਼ਾਮਲ ਹੈ। ਜਾਣਕਾਰੀ ਅਨੁਸਾਰ ਇਹ ਲੋਕ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਹਾਲੀ ਦੇ ਵੀ.ਆਈ.ਪੀ. ਇਲਾਕੇ ਵਿਚ ਆਏ ਸਨ।
Punjabi Bulletin
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)