ਬ੍ਰੇਕਿੰਗ : ਪਠਾਨਕੋਟ ‘ਚ ਦਿਸੇ 3 ਸ਼ੱਕੀ ਵਿਅਕਤੀ, ਫੌਜ ਨੇ ਛਾਉਣੀ ਦੇ ਸਾਰੇ ਸਕੂਲ ਕਰਵਾਏ ਬੰਦ

0
2165

ਪਠਾਨਕੋਟ | ਪਠਾਨਕੋਟ ਦੇ ਛਾਉਣੀ ਇਲਾਕੇ ਵਿਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫੌਜ ਨੇ ਛਾਉਣੀ ਇਲਾਕੇ ਵਿਚਲੇ ਸਾਰੇ ਸਕੂਲ ਬੰਦ ਕਰਵਾ ਦਿੱਤੇ ਹਨ। ਸ਼ੱਕੀ ਬੰਦਿਆਂ ਦੀ ਭਾਲ ਜਾਰੀ ਹੈ।

School Closed (Monday 24th January) – St. Dominic's National School

ਮੰਗਲਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਆਰਮੀ ਪਬਲਿਕ ਸਕੂਲ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ, ਉੱਥੇ ਹੀ ਸਾਰੀਆਂ ਮਹੱਤਵਪੂਰਨ ਇਮਾਰਤਾਂ ਅਤੇ ਸੰਸਥਾਵਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਸੁਰੱਖਿਆ ਗਰਿੱਡ ਨੂੰ ਮਜ਼ਬੂਤ ​​ਕਰਦੇ ਹੋਏ ਗਸ਼ਤ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਪਿਚਨਾਡ ਮਾਛਿਲ ਇਲਾਕੇ ‘ਚ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਇਸ ਦੇ ਨਾਲ ਹੀ ਕਸ਼ਮੀਰ ‘ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਪਠਾਨਕੋਟ ਤੋਂ ਜੰਮੂ ਤਕ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਲਾਕੇ ਦੇ ਸਾਰੇ ਮਿਲਟਰੀ ਸਕੂਲ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।