ਮੋਹਾਲੀ | ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਗ੍ਰਿਫਤਾਰ ਕੀਤੇ ਗਏ ਹਨ। ਜਾਂਚ ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਹ ਚਾਰੇ ਸ਼ੂਟਰ ਹਿਸਟਰੀਸ਼ੀਟਰ ਹਨ। ਇਨ੍ਹਾਂ ਵਿਰੁੱਧ ਪੰਜਾਬ ਅਤੇ ਹਰਿਆਣਾ ਵਿਚ ਕਈ ਕੇਸ ਦਰਜ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਲਿਖਿਆ ਕਿ ਏ.ਜੀ.ਟੀ.ਐਫ. ਵਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ 6 ਪਿਸਤੌਲ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਅਤੇ ਹਰਿਆਣਾ ਵਿਚ ਕਈ ਮਾਮਲੇ ਦਰਜ ਹਨ।