ਲੁਧਿਆਣਾ | ਖੰਨਾ ‘ਚ ਇੱਕ ਕਿਸਾਨ ਨੇ ਆਪਣੇ ਲਾਇਸੈਂਸੀ ਪਿਸਤੌਲ ਦੇ ਨਾਲ ਖੁਦ ਨੂੰ ਗੋਲੀ ਮਾਰ ਲਈ। ਕਿਸਾਨ ਦੀ ਲਾਸ਼ ਕਮਰੇ ਚੋਂ ਮਿਲੀ। ਕੋਲ ਹੀ ਪਿਸਤੌਲ ਅਤੇ ਰੌਂਦ ਪਏ ਸੀ। ਪੁਲਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕੀਤੀ। ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਹਰਿੰਦਰ ਸਿੰਘ (42) ਜੋ ਕਿ ਖੇਤੀਬਾੜੀ ਦਾ ਧੰਦਾ ਕਰਦਾ ਸੀ ਅਤੇ ਥੋੜ੍ਹਾ ਬਹੁਤ ਆਨਲਾਈਨ ਬਿਜ਼ਨੈਸ ਕਰਦਾ ਸੀ। ਅੱਜ ਸਵੇਰੇ ਪਾਠ ਕਰਨ ਲਈ ਹਰਿੰਦਰ ਕਮਰੇ ‘ਚ ਗਿਆ ਅਤੇ ਅੰਦਰੋਂ ਕੁੰਡੀ ਲਗਾ ਕੇ ਖੁਦ ਨੂੰ ਗੋਲੀ ਮਾਰ ਲਈ। ਪੁਲਸ ਨੇ ਫਿਲਹਾਲ 174 ਦੀ ਕਾਰਵਾਈ ਕੀਤੀ ਹੈ।
ਮ੍ਰਿਤਕ ਹਰਵਿੰਦਰ ਸਿੰਘ ਦੀ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜਿੱਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ। ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਬੇਟੀ ਅਤੇ ਇਕ ਪੁੱਤਰ ਛੱਡ ਗਿਆ ਹੈ।