ਬ੍ਰੇਕਿੰਗ : ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜਿਆ

0
376

ਚੰਡੀਗੜ੍ਹ, 30 ਜਨਵਰੀ | ਚੰਡੀਗੜ੍ਹ ਦੇ ਸੈਕਟਰ 53 ਅਤੇ 54 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚ ਗਈਆਂ ਹਨ। ਦੁਕਾਨਾਂ ਵਿਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਲੱਖਾਂ ਦਾ ਨੁਕਸਾਨ ਹੋਣ ਦਾ ਪਤਾ ਲੱਗਾ ਹੈ। ਫਾਇਰ ਬ੍ਰਿਗੇਡ ਅਤੇ ਪੁਲਸ ਵੱਲੋਂ ਬਚਾਅ ਕਾਰਜ ਜਾਰੀ ਹੈ 6-7 ਦੁਕਾਨਾਂ ਪੂਰੀ ਤਰ੍ਹਾਂ ਸੜ ਗਈਆਂ ਹਨ।

ਇਸ ਖਬਰ ਨਾਲ ਲੋਕਾਂ ਵਿਚ ਹੜਕੰਮ ਮਚ ਗਿਆ ਹੈ ਤੇ ਅੱਗ ਨੇ ਭਿਆਨਕ ਰੂਪ ਹੋਰ ਵੀ ਅਪਣਾ ਲਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਪੂਰੀ ਖਬਰ  

https://www.facebook.com/punjabibulletinworld/videos/302789272782771

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)