ਜਲੰਧਰ | ਜਲੰਧਰ ਵੈਸਟ ‘ਚ ਕਰਵਾਈ ਜਾਣ ਵਾਲੀ ਜ਼ਿਮਨੀ ਚੋਣ ਲਈ ਆਪ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ। ਆਪ ਨੇ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਦੱਸਣਯੋਗ ਹੈ ਕਿ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਜਲੰਧਰ ਵੈਸਟ ਦੀ ਸੀਟ ਲਈ 10 ਜੁਲਾਈ ਨੂੰ ਜ਼ਿਮਨੀ ਚੋਣ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ, ਜਿਸ ਨੂੰ ਦੇਖਦੇ ਹੋਏ ਆਪ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਨੇ ਇਸ ਵਾਰ ਮਹਿੰਦਰ ਭਗਤ ਨੂੰ ਜ਼ਿਮਨੀ ਚੋਣ ਲੜਨ ਦੀ ਜ਼ਿੰਮੇਵਾਰੀ ਸੌਂਪੀ ਹੈ। ਹਾਲੇ ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ ।