ਬ੍ਰੇਕਿੰਗ : ਗਿੱਦੜਬਾਹਾ ਦੀ ਸੀਟ ਵੀ ਆਪ ਨੇ ਜਿੱਤੀ, ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ

0
286

ਚੰਡੀਗੜ੍ਹ, 23 ਨਵੰਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ‘ਚ ਆਪ ਨੇ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਤੋਂ ਗਿੱਦੜਬਾਹਾ ਤੋਂ ਵੀ ਜਿੱਤ ਦਰਜ ਕੀਤੀ ਹੈ। ਗਿੱਦੜਬਾਹਾ ਤੋਂ ‘ਆਪ’ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਜਿੱਤੀ ਹੋਈ ਹੈ, ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਹਰਾਇਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਇਕੱਲੀ ਨਹੀਂ ਸਗੋਂ ਸਮੂਹ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਵਰਕਰਾਂ ਦੀ ਮਿਹਨਤ ਸਦਕਾ ਇਹ ਸੰਭਵ ਹੋ ਰਿਹਾ ਹੈ। ਇਕੱਲੇ ਮੇਰੇ ਕੋਲ ਕੋਈ ਜਾਦੂ ਦੀ ਛੜੀ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਭਾਵੇਂ ਉਸ ਨੂੰ ਸ਼ੁਰੂ ਤੋਂ ਹੀ ਜਿੱਤ ਦਾ ਭਰੋਸਾ ਸੀ ਪਰ ਉਨ੍ਹਾਂ ਦੇ ਦਿਲ ਵਿਚ ਡਰ ਜ਼ਰੂਰ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)