ਚੰਡੀਗੜ੍ਹ | ਲੋਕ ਸਭਾ ਚੋਣਾਂ ਲਈ ਆਪ ਨੇ ਪੰਜਾਬ ਦੇ 8 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ‘ਚ ਖਡੂਰ ਸਾਹਿਬ ਤੋਂ ਲਾਲਜੀਰ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਸੰਗਰੂਰ ਤੋਂ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਫਤਿਹਗੜ੍ਹ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਪਟਿਆਲਾ ਤੋਂ ਡਾਕਟਰ ਬਲਬੀਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਹੈ ਆਪ ਨੇ ਹਾਲੇ 5 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ, ਜਿਨ੍ਹਾਂ ਦੇ ਨਾਮ ਦੂਜੀ ਲਿਸਟ ਚ ਆਉਣਗੇ ।