ਜਲੰਧਰ, 7 ਫਰਵਰੀ | ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਤੇ ਦਿਨ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਅੱਜ ਪੂਰਾ ਸ਼ਹਿਰ ਸੋਗ ਵਿੱਚ ਹੈ। ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਲੱਕੀ ਓਬਰਾਏ, ਜਿਨ੍ਹਾਂ ਦਾ ਕੱਲ੍ਹ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਘਟਨਾ ਨੇ ਸ਼ਹਿਰ ਦੀ ਕਾਨੂੰਨ ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਲੱਕੀ ਓਬਰਾਏ ਦੀ ਦੇਹ ਦਾ ਅੰਤਿਮ ਸੰਸਕਾਰ ਅੱਜ ਮਿਤੀ 7 ਫਰਵਰੀ 2026, ਦਿਨ ਸ਼ਨੀਵਾਰ ਨੂੰ ਦੁਪਹਿਰ 1:00 ਵਜੇ ਮਾਡਲ ਟਾਊਨ ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਕੱਲ੍ਹ ਦਿਨ-ਦਿਹਾੜੇ ਹੋਈ ਇਸ ਵਾਰਦਾਤ ਤੋਂ ਬਾਅਦ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਜ ਹੋਣ ਵਾਲੇ ਸੰਸਕਾਰ ਦੇ ਮੱਦੇਨਜ਼ਰ ਮਾਡਲ ਟਾਊਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮੌਕੇ ‘ਆਪ’ ਦੇ ਕਈ ਵੱਡੇ ਸਿਆਸੀ ਆਗੂ ਅਤੇ ਭਾਰੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ ਸੱਜਣ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।