ਬ੍ਰੇਕਿੰਗ : ਪੰਜਾਬ ‘ਚ ਹਲਕਾ ਇੰਚਾਰਜਾਂ ਦੀਆਂ ਨਿਯੁਕਤੀਆਂ ‘ਤੇ ‘ਆਪ’ ਨੇ ਕੀਤਾ ਵੱਡਾ ਐਲਾਨ; ਪੜ੍ਹੋ ਪੂਰੀ ਖ਼ਬਰ

0
4688

ਚੰਡੀਗੜ੍ਹ, 18 ਅਕਤੂਬਰ | ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ ਪੰਜਾਬ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ।

ਜਿਨ੍ਹਾਂ ਇਲਾਕਿਆਂ ‘ਚ ਪਾਰਟੀ ਵੱਲੋਂ ਇੰਚਾਰਜ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ‘ਚ ਸੁਜਾਨਪੁਰ, ਪਠਾਨਕੋਟ, ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਰਾਜਾਸਾਂਸੀ, ਭੁਲੱਥ, ਸੁਲਤਾਨਪੁਰ ਲੋਧੀ, ਜਲੰਧਰ ਨਾਰਥ, ਬੰਗਾ ਅਤੇ ਅਬੋਹਰ ਸ਼ਾਮਲ ਹਨ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।