ਬ੍ਰੇਕਿੰਗ : ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ

0
2130

ਚੰਡੀਗੜ੍ਹ | ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ । ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

ਪਾਰਟੀ ਪਹਿਲਾਂ ਹੀ 9 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਚੁੱਕੀ ਹੈ। ਪਾਰਟੀ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਵੀ ਉਨ੍ਹਾਂ ਨੂੰ ਇਸੇ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।