Breaking : ਤੂਫਾਨ ਸਿੰਘ ਦੀ ਰਿਹਾਈ ਦੇ ਹੋਏ ਹੁਕਮ, ਸਾਥੀਆਂ ਨਾਲ ਜੇਲ ਦੇ ਬਾਹਰ ਪਹੁੰਚੇ ਅੰਮ੍ਰਿਤਪਾਲ ਸਿੰਘ

0
455

ਅੰਮ੍ਰਿਤਸਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਥੇ ਦੇ ਮੈਂਬਰ ਨਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਲਈ ਥਾਣਾ ਅਜਨਾਲਾ ਦੀ ਪੁਲਿਸ ਰਿਪੋਰਟ ਤਿਆਰ ਕਰ ਰਹੀ ਹੈ। ਇਹ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਅਦਾਲਤ ਉਸ ਨੂੰ ਰਿਹਾਅ ਕਰਨ ਦਾ ਹੁਕਮ ਦੇਵੇਗੀ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਅਜਨਾਲਾ ਦੇ ਗੁਰਦੁਆਰਾ ਸਾਹਿਬ ਵਿਚ ਬੈਠੇ ਹਨ ਤੇ ਕਿਹਾ ਕਿ ਉਹ ਤੂਫਾਨ ਸਿੰਘ ਦੀ ਰਿਹਾਈ ਤੋਂ ਬਾਅਦ ਚਲੇ ਜਾਣਗੇ।

ਇਸ ਤੋਂ ਪਹਿਲਾਂ ਪੁਲਿਸ ਨੇ ਲਵਪ੍ਰੀਤ ਤੂਫ਼ਾਨ ਨੂੰ ਕੇਸ ਵਿਚੋਂ ਬਰੀ ਕਰਨ ਲਈ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ। ਅਦਾਲਤ ਦੇ ਹੁਕਮ ਪਰਿਵਾਰ ਨੂੰ ਸੌਂਪ ਦਿੱਤੇ ਗਏ ਹਨ। ਉਹ ਸ਼ਾਮ ਤੱਕ ਅੰਮ੍ਰਿਤਸਰ ਜੇਲ ਤੋਂ ਬਾਹਰ ਆ ਜਾਣਗੇ।

ਸੁਰੱਖਿਆ ਪੱਖੋਂ ਥਾਣਾ ਅਜਨਾਲਾ ਅਤੇ ਇਸ ਦੇ ਆਸ-ਪਾਸ ਕੁਝ ਹੋਰ ਪੁਲਿਸ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਨੇ ਹਜ਼ਾਰਾਂ ਸਮਰਥਕਾਂ ਨਾਲ ਅਜਨਾਲਾ ਥਾਣੇ ‘ਤੇ ਹਮਲਾ ਕਰਕੇ ਕਈ ਪੁਲਸ ਮੁਲਾਜ਼ਮਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ। ਕਾਰਨ ਇਹ ਸੀ ਕਿ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 8 ਸਾਥੀਆਂ ਖ਼ਿਲਾਫ਼ ਅਗਵਾ, ਕੁੱਟਮਾਰ ਅਤੇ ਲੁੱਟ-ਖੋਹ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਇਸ ਐਫਆਈਆਰ ਦੇ ਵਿਰੋਧ ਵਿਚ ਅੰਮ੍ਰਿਤਪਾਲ ਸਿੰਘ ਪਿਛਲੇ ਕੁਝ ਦਿਨਾਂ ਤੋਂ ਪੁਲਿਸ ਨੂੰ ਅਲਟੀਮੇਟਮ ਦੇ ਰਿਹਾ ਸੀ।

ਵੇਖੋ ਵੀਡੀਓ