ਬ੍ਰੇਕਿੰਗ : ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਮਨਜ਼ੂਰ

0
97

ਚੰਡੀਗੜ੍ਹ, 16 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਦੱਸ ਦੇਈਏ ਕਿ ਹਾਲ ਹੀ ਵਿਚ ਪੰਜ ਸਿੰਘ ਸਾਹਿਬਾਨ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ ਅੰਦਰ ਪਾਰਟੀ ਵਿੱਚੋਂ ਕੱਢਣ ਅਤੇ 10 ਸਾਲਾਂ ਤੱਕ ਮੁੜ ਪਾਰਟੀ ਵਿਚ ਸ਼ਾਮਲ ਨਾ ਕਰਨ ਦੇ ਹੁਕਮ ਦਿੱਤੇ ਸਨ।

ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਣ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਵਲਟੋਹਾ ਖੁਦ ਅਕਾਲੀ ਦਲ ਛੱਡ ਚੁੱਕੇ ਹਨ। ਵਲਟੋਹਾ ਨੇ ਖੁਦ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਵਲਟੋਹਾ ਨੇ ਕਿਹਾ ਸੀ ਕਿ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਉਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਖਤਰੇ ਵਿਚ ਪਾਏ ਬਿਨਾਂ ਖੁਦ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤਿਆਗ ਦਿੰਦੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)