ਬ੍ਰੇਕਿੰਗ : ਅਕਾਲੀ ਦਲ ਨੇ 7 ਸੀਟਾਂ ਤੋਂ ਚੋਣ ਮੈਦਾਨ ‘ਚ ਉਤਾਰੇ ਉਮੀਦਵਾਰ, ਜਾਣੋ ਕਿਨ੍ਹਾਂ ‘ਤੇ ਖੇਡਿਆ ਦਾਅ

0
1353

ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 7 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸਾਖੀ ਮੌਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ।

ਪਾਰਟੀ ਨੇ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਟਿਆਲਾ ਤੋਂ ਐਨਕੇ ਸ਼ਰਮਾ ਅਤੇ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਮਰਹੂਮ ਗੁਰਦੇਵ ਸਿੰਘ ਬਾਦਲ ਦੇ ਪੋਤਰੇ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਜੋੜਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।