ਹੈਦਰਾਬਾਦ, 13 ਦਸੰਬਰ | ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਇੱਕ ਔਰਤ ਦੀ ਮੌਤ ਦੇ ਮਾਮਲੇ ਵਿਚ ਹੈਦਰਾਬਾਦ ਦੀ ਅਦਾਲਤ ਨੇ ਅਦਾਕਾਰ ਅੱਲੂ ਅਰਜੁਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਅਦਾਕਾਰ ਨੂੰ ਸ਼ੁੱਕਰਵਾਰ ਸਵੇਰੇ 12 ਵਜੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ 4 ਵਜੇ ਅਦਾਲਤ ਵਿਚ ਪੇਸ਼ ਕੀਤਾ ਗਿਆ।

ਉਸ ‘ਤੇ ਬਿਨਾਂ ਦੱਸੇ 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਪਹੁੰਚਣ ਦਾ ਦੋਸ਼ ਹੈ। ਇਸ ਕਾਰਨ ਉਥੇ ਵੱਡੀ ਭੀੜ ਇਕੱਠੀ ਹੋ ਗਈ। ਕਈ ਲੋਕ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਨੇ ਸੰਧਿਆ ਥੀਏਟਰ ਦੇ ਪ੍ਰਬੰਧਕ ਅੱਲੂ ਅਰਜੁਨ ਅਤੇ ਉਨ੍ਹਾਂ ਦੀ ਸੁਰੱਖਿਆ ਟੀਮ ਖਿਲਾਫ ਮਾਮਲਾ ਦਰਜ ਕੀਤਾ ਸੀ।

ਅਲੂ ਅਰਜੁਨ ਅਤੇ ਉਨ੍ਹਾਂ ਦੀ ਟੀਮ ਨੇ ਵੀ ਮਹਿਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਸੀ। ਅਦਾਕਾਰ ਨੇ ਮ੍ਰਿਤਕ ਰੇਵਤੀ ਦੇ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟਾਈ ਅਤੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਅਦਾਕਾਰ ਨੇ 25 ਲੱਖ ਰੁਪਏ ਦੀ ਮਦਦ ਦੇਣ ਦਾ ਵੀ ਵਾਅਦਾ ਕੀਤਾ ਸੀ। ਅੱਲੂ ਨੇ ਕਿਹਾ ਸੀ ਕਿ ਉਹ ਇਸ ਘਟਨਾ ਤੋਂ ਦੁਖੀ ਹੈ।