ਬ੍ਰੇਕਿੰਗ : ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ ਅੱਜ ਸਵੇਰੇ 6 ਵਜੇ ਫਿਰ ਹੋਇਆ ਧਮਾਕਾ

0
418

ਅੰਮ੍ਰਿਤਸਰ | ਹਰਿਮੰਦਰ ਸਾਹਿਬ ਦੇ ਨੇੜੇ ਸਵੇਰੇ 6 ਵਜੇ ਦੇ ਕਰੀਬ ਇਕ ਹੋਰ ਧਮਾਕਾ ਹੋਇਆ ਹੈ। ਇਸ ਧਮਾਕੇ ਨਾਲ ਕੋਈ ਨੁਕਸਾਨ ਤਾਂ ਨਹੀਂ ਹੋਇਆ ਪਰ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਵਿਚ ਫਿਰ ਬੇਚੈਨੀ ਪੈਦਾ ਹੋ ਗਈ ਹੈ।

ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਮੌਕੇ ‘ਤੇ ਪਹੁੰਚ ਗਏ ਹਨ। ਇਹ ਧਮਾਕਾ ਉਸੇ ਥਾਂ ਹੋਇਆ ਜਿੱਥੇ ਸ਼ਨੀਵਾਰ ਰਾਤ ਨੂੰ ਧਮਾਕਾ ਹੋਇਆ ਸੀ। ਟੀਮਾਂ ਵੀ ਜਾਂਚ ਲਈ ਪਹੁੰਚ ਗਈਆਂ ਹਨ।

ਦੱਸ ਦਈਏ ਕਿ ਸ਼ਨੀਵਾਰ ਰਾਤ ਵੀ ਇਥੇ ਇਕ ਧਮਾਕਾ ਹੋਇਆ ਸੀ, ਜਿਸ ਨਾਲ ਬਾਹਰ ਸੁੱਤੇ ਕੁੱਝ ਲੋਕਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਸਨ। ਅੱਜ ਫਿਰ ਉਸੇ ਥਾਂ ‘ਤੇ ਇਕ ਹੋਰ ਧਮਾਕਾ ਹੋਣਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਕਿਉਂਕਿ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ‘ਚ ਬੇਚੈਨੀ ਪਾ ਜਾ ਰਹੀ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ।