ਬ੍ਰੇਕਿੰਗ : ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਪੜ੍ਹੋ ਡਿਟੇਲ

0
2113

ਕਪੂਰਥਲਾ/ਮੋਹਾਲੀ | ਸਕੂਲਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਲਈ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਸਾਲ 2023 ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆ ਛੁੱਟੀਆਂ ਲਈ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਵਿਚ ਮਿਤੀ 1 ਜੂਨ ਤੋਂ 2 ਜੁਲਾਈ ਤਕ ਸੂਬੇ ਦੇ ਸਾਰੇ ਸਕੂਲ ਗਰਮੀਆਂ ਦੀਆਂ ਛੁੱਟੀਆਂ ਕਰਕੇ ਬੰਦ ਰਹਿਣਗੇ।