ਅੰਮ੍ਰਿਤਸਰ, 4 ਦਸੰਬਰ | ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਬਾਹਰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸੁਖਬੀਰ ਬਾਦਲ ਬਚ ਗਏ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾਘਰ ਦੇ ਬਾਹਰ ਇੱਕ ਬਰਛਾ ਫੜੀ ਬੈਠੇ ਸਨ। ਉਦੋਂ ਉਨ੍ਹਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਾਰਾਇਣ ਸਿੰਘ ਚੌੜਾ ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਹੈ। ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)