ਜਲੰਧਰ | ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸ਼ਾਹਕੋਟ ਹਲਕੇ ਦੇ 24 ਹੋਰ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਅੱਜ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਵੀ ਕਈ ਦੂਜੀਆਂ ਪਾਰਟੀਆਂ ਦੇ ਲੀਡਰ ਆਪ ਜੁਆਇਨ ਕਰ ਚੁੱਕੇ ਹਨ।

ਸ਼ਾਹਕੋਟ ਹਲਕੇ ਵਿਚ ਹੁਣ ਤੱਕ 172 ਮੌਜੂਦਾ ਸਰਪੰਚ ਅਤੇ 12 ਮੌਜੂਦਾ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਪ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਮਾਨ ਸਰਕਾਰ ਦੀਆਂ ਪਾਲਿਸੀਆਂ ਤੋਂ ਹਰ ਕੋਈ ਪ੍ਰਭਾਵਿਤ ਹੋ ਕੇ ਆਪ ‘ਚ ਆ ਰਿਹਾ ਹੈ। ਮੰਤਰੀ ਹਰਜੋਤ ਬੈਂਸ ਨੇ ਸ਼ਾਮਲ ਕਰਵਾਇਆ।



































