ਬ੍ਰੇਕਿੰਗ : ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਨਗਰ ਨਿਗਮ ਚੋਣਾਂ ਕਰਵਾਉਣ ਲਈ ਦਿੱਤਾ 8 ਹਫਤਿਆਂ ਦਾ ਸਮਾਂ

0
2358

ਚੰਡੀਗੜ੍ਹ, 11 ਨਵੰਬਰ | ਪੰਜਾਬ ਸਰਕਾਰ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਜਨਵਰੀ ‘ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਉਸ ਹੁਕਮ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕਰ ਕੇ 10 ਦਿਨਾਂ ਵਿਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)