ਬ੍ਰੇਕਿੰਗ : ਭਾਜਪਾ ਨੇ ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ

0
1763

ਚੰਡੀਗੜ੍ਹ, 22 ਅਕਤੂਬਰ | ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹਾਲਾਂਕਿ ਅਜੇ ਤੱਕ ਚੱਬੇਵਾਲ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਮਨਪ੍ਰੀਤ ਬਾਦਲ ਪਹਿਲਾਂ ਅਕਾਲੀ ਦਲ ਵਿਚ ਸਨ। ਉਹ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਵਿਚ ਵਿੱਤ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ। ਰਵੀਕਰਨ ਕਾਹਲੋਂ ਵੀ ਅਕਾਲੀ ਦਲ ਤੋਂ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਬਰਨਾਲਾ ਤੋਂ ਉਮੀਦਵਾਰ ਕੇਵਲ ਢਿੱਲੋਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।