ਬ੍ਰੇਕਿੰਗ : ਪੰਜਾਬ ‘ਚ BJP ਨੇ ਐਲਾਨੇ 3 ਉਮੀਦਵਾਰ, ਜਾਣੋ ਕਿਸ ਨੂੰ ਕਿਥੋਂ ਮਿਲੀ ਟਿਕਟ

0
1411

ਚੰਡੀਗੜ੍ਹ | ਭਾਜਪਾ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ। ਇਸ ਵਾਰ ਭਾਜਪਾ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਹੈ। ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਉਨ੍ਹਾਂ ‘ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ।