ਬ੍ਰੇਕਿੰਗ : ਜਲੰਧਰ ‘ਚ ਨਾਬਾਲਗਾ ਨਾਲ ਮੁੰਡਿਆਂ ਨੇ ਕੀਤਾ ਗੈਂ.ਗਰੇਪ, ਵਾਰਦਾਤ ਮਗਰੋਂ ਕੀਤੀ ਵੀਡੀਓ ਵਾਇਰਲ

0
183

ਜਲੰਧਰ, 27 ਜਨਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। 17 ਸਾਲ ਦੀ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦਾ ਵੀਡੀਓ ਵਾਇਰਲ ਹੋਇਆ ਹੈ। ਇਸ ਵਿਚ 2 ਨੌਜਵਾਨ ਸ਼ਾਮਲ ਹਨ, ਜੋ ਨਾਬਾਲਗ ਹਨ। ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਬਾਲ ਘਰ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ ਕਿ ਵੀਡੀਓ ਬਣਾਉਣ ‘ਚ ਤੀਜਾ ਦੋਸ਼ੀ ਵੀ ਸ਼ਾਮਲ ਸੀ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੀਸਰੇ ਦੋਸ਼ੀ ਦੀ ਪਛਾਣ ਕਰਕੇ ਉਸਨੂੰ ਗ੍ਰਿਫਤਾਰ ਕਰਨ ਲਈ ਭਾਲ ਸ਼ੁਰੂ ਕਰ ਦਿੱਤੀ ਹੈ।

ਨਾਬਾਲਗਾ ਨੂੰ 2 ਨੌਜਵਾਨਾਂ ਨੇ ਹਵਸ ਦਾ ਸ਼ਿਕਾਰ ਬਣਾਇਆ ਤੇ ਵੀਡੀਓ ਵੀ ਵਾਇਰਲ ਕੀਤੀ ਦੱਸੀ ਜਾ ਰਹੀ ਹੈ। ਨਾਬਾਲਗ ਦੀ ਆਵਾਜ਼ ਬੰਦ ਕਰਨ ਲਈ ਉਨ੍ਹਾਂ ਨੇ ਹੱਥ ਨਾਲ ਨਾਬਾਲਗ ਦਾ ਮੂੰਹ ਬੰਦ ਕਰ ਦਿੱਤਾ। ਦੋਵੇਂ ਮੁਲਜ਼ਮਾਂ ਨੇ ਨਾਬਾਲਗਾ ਨਾਲ ਸਾਰੀਆਂ ਹੱਦਾਂ ਪਾਰ ਕੀਤੀਆਂ।

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)