ਚੰਡੀਗੜ੍ਹ | ਬਸਪਾ ਦੇ ਜ਼ਿਲਾ ਪ੍ਰਧਾਨ ਰਸ਼ਪਾਲ ਰਾਜੂ ਆਪ ‘ਚ ਸ਼ਾਮਲ ਹੋ ਗਏ ਹਨ। ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਰਗਰਮੀ ਹੋਰ ਤੇਜ਼ ਹੋ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਕਈ ਪਾਰਟੀਆਂ ਦੇ ਆਗੂ ਵੀ ਆਮ ਆਦਮੀ ਪਾਰਟੀ ਜੁਆਇਨ ਕਰ ਚੁੱਕੇ ਹਨ। ਇਸ ਦੌਰਾਨ ਕਈ ਹੋਰ ਵੀ ਆਪ ਵਿਚ ਸ਼ਾਮਲ ਹੋਏ।
ਅੱਜ ਬਹੁਜਨ ਸਮਾਜ ਪਾਰਟੀ ਦੇ ਜ਼ਿਲਾ ਪ੍ਰਧਾਨ ਵੀ ਆਪ ਵਿਚ ਆ ਗਏ ਹਨ। ਹਰਪਾਲ ਚੀਮਾ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਦੌਰਾਨ ਕਈ ਆਪ ਵਰਕਾਰ ਵੀ ਮੌਜੂਦ ਸਨ।