Breaking : ਅਕਾਲੀ ਦਲ ਛੱਡ ‘ਆਪ’ ‘ਚ ਸ਼ਾਮਲ ਹੋਏ ਚੰਦਨ ਗਰੇਵਾਲ

0
630

ਜਲੰਧਰ | ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਚੰਦਨ ਗਰੇਵਾਲ ਸ਼ਾਮਲ ਹੋ ਗਏ ਹਨ। ਕਈ ਸਾਥੀਆਂ ਸਮੇਤ ਆਪ ਦਾ ਪੱਲਾ ਫੜਿਆ। ਉਹ ਅਕਾਲੀ ਦਲ ਦੀ ਟਿਕਟ ਤੋਂ ਵਿਧਾਨ ਸਭਾ ਉਮੀਦਵਾਰ ਵਜੋਂ ਵੀ ਇਲੈਕਸ਼ਨ ਲੜ ਚੁੱਕੇ ਹਨ, ਜਿਸ ਵਿਚੋਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਦੱਸ ਦਈਏ ਕਿ ਉਨ੍ਹਾਂ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ, ਉਹ ਕਈ ਸਾਲ ਤੋਂ ਅਕਾਲੀ ਦਲ ਨਾਲ ਜੁੜੇ ਸਨ। ਜਲੰਧਰ ਜ਼ਿਮਨੀ ਚੋਣਾਂ ਵਿਚ ਕਈ ਲੀਡਰ ਦੂਜੀਆਂ ਪਾਰਟੀਆਂ ਛੱਡ ਕੇ ਆਪ ਦਾ ਪੱਲਾ ਫੜ ਚੁੱਕੇ ਹਨ। CM ਮਾਨ ਨੇ ਜਲੰਧਰ ਤੋਂ ਅਕਾਲੀ ਆਗੂ ਚੰਦਨ ਗਰੇਵਾਲ ਨੂੰ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨਾਲ ਪਾਰਟੀ ‘ਚ ਸ਼ਾਮਲ ਕਰਵਾਇਆ। ਸਾਰਿਆਂ ਦਾ ਪਾਰਟੀ ‘ਚ ਸਵਾਗਤ ਹੋਇਆ।

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਲਗਾਤਾਰ ਸਿਆਸਤ ਵਿਚ ਉਥਲ-ਪੁਥਲ ਚੱਲ ਰਹੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦਲਿਤ ਆਗੂ ਚੰਦਨ ਗਰੇਵਾਲ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਦਿਆਂ ਉਸ ਦੀ ਸਾਥੀਆਂ ਸਣੇ ਘਰ ਵਾਪਸੀ ਕੀਤੀ ਹੈ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ।