ਬ੍ਰੇਕਿੰਗ : ਹਾਈਕੋਰਟ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ 30 ਜਨਵਰੀ ਨੂੰ ਕਰਵਾਉਣ ਦੇ ਹੁਕਮ

0
107

ਚੰਡੀਗੜ੍ਹ, 24 ਜਨਵਰੀ | ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਚੰਡੀਗੜ੍ਹ ਮੇਅਰ ਚੋਣਾਂ ਬਾਰੇ ਵੱਡਾ ਫੈਸਲਾ ਆਇਆ ਹੈ। 30 ਜਨਵਰੀ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਕਰਵਾਉਣ ਦੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਪਿਛਲੇ ਕਾਫੀ ਸਮੇਂ ਤੋਂ ਮੇਅਰ ਦੀ ਚੋਣ ਕਰਵਾਉਣ ਨੂੰ ਲੈ ਕੇ ਲੇਟ-ਲਟੀਫੀ ਹੋ ਰਹੀ ਸੀ ਤੇ ਮਾਮਲਾ ਹਾਈਕੋਰਟ ਵਿਚ ਪਹੁੰਚ ਗਿਆ ਸੀ।

ਹਾਈਕੋਰਟ ਨੇ ਕਿਹਾ ਹੈ ਕਿ ਵੋਟਿੰਗ ਦੌਰਾਨ ਕੋਈ ਵੀ ਬਾਹਰੀ ਸ਼ਖਸ ਇਥੇ ਐਂਟਰੀ ਨਾ ਕਰੇ। ਚੰਡੀਗੜ੍ਹ ਮੇਅਰ ਚੋਣਾਂ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥੱਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ ਵਿਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੌਂਸਲਰਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਚੰਡੀਗੜ੍ਹ ਪੁਲਿਸ ਦੀ ਹੋਵੇਗੀ।

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੱਲ੍ਹ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਯੂਟੀ ਪ੍ਰਸ਼ਾਸਨ ਦੀ ਖਿਚਾਈ ਕਰਦਿਆਂ ਕਿਹਾ ਸੀ ਕਿ ਜੇਕਰ ਉਸ ਵੱਲੋਂ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਤਾਂ ਅਦਾਲਤ ਇਸ ਬਾਰੇ ਫ਼ੈਸਲਾ ਖੁਦ ਲੈ ਸਕਦੀ ਹੈ।ਅਦਾਲਤ ਨੇ ਯੂਟੀ ਪ੍ਰਸ਼ਾਸਨ ਨੂੰ ਬੁੱਧਵਾਰ ਨੂੰ ਮੁੜ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਮੇਅਰ ਦੀ ਚੋਣ ਲਈ ਦਾਖ਼ਲ 2 ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਕਿ ਚੋਣਾਂ ਲਈ ਤੈਅ ਕੀਤੀ ਗਈ ਨਵੀਂ ਤਰੀਕ 6 ਫਰਵਰੀ ਬਹੁਤ ਲੰਮੀ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਦੀ 18 ਜਨਵਰੀ ਨੂੰ ਚੋਣ ਪ੍ਰੀਜ਼ਾਈਡਿੰਗ ਅਫਸਰ ਦੇ ਬੀਮਾਰ ਹੋਣ ਕਾਰਨ ਵੋਟਿੰਗ ਤੋਂ ਅੱਧਾ ਘੰਟਾ ਪਹਿਲਾਂ ਮੁਲਤਵੀ ਕਰ ਦਿੱਤੀ ਗਈ ਸੀ। ‘ਆਪ’ ਤੇ ਕਾਂਗਰਸ ਗੱਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਨੇ ਇਸ ਵਿਰੁੱਧ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚੋਣਾਂ ਉਸੇ ਦਿਨ ਕਰਵਾਉਣ ਦੀ ਮੰਗ ਕੀਤੀ ਸੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)