ਬ੍ਰੇਕਿੰਗ : ਫਿਰੋਜ਼ੁਪਰ ਦਾ ਮੁੱਖ ਖੇਤੀਬਾੜੀ ਅਫਸਰ ਸਸਪੈਂਡ, DPA ਖਾਦ ਦੀ ਜਮ੍ਹਾਖੋਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਕਾਰਵਾਈ

0
519

ਚੰਡੀਗੜ੍ਹ/ਫਿਰੋਜ਼ਪੁਰ, 7 ਨਵੰਬਰ | ਪੰਜਾਬ ਸਰਕਾਰ ਨੇ ਡੀਏਪੀ ਮਾਮਲੇ ਸਬੰਧੀ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿਚ ਡਿਊਟੀ ਦੇਣਗੇ। ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਕਾਰਵਾਈ ਖੇਤੀਬਾੜੀ ਮੰਤਰੀ ਦੇ ਹੁਕਮਾਂ ‘ਤੇ ਕੀਤੀ ਗਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)