ਬ੍ਰੇਕਿੰਗ : ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ 27 ਨਵੰਬਰ ਤੋਂ ਹੋਵੇਗੀ ਸ਼ੁਰੂ, ਇਨ੍ਹਾਂ ਅਸਥਾਨਾਂ ਦੇ ਸ਼ਰਧਾਲੂਆਂ ਨੂੰ ਕਰਵਾਏ ਜਾਣਗੇ ਦਰਸ਼ਨ

0
718

ਚੰਡੀਗੜ੍ਹ, 25 ਨਵੰਬਰ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ 50 ਹਜ਼ਾਰ ਤੋਂ ਵੱਧ ਸ਼ਰਧਾਲੂ ਯਾਤਰਾ ਕਰਨਗੇ। ਇਸ ਯੋਜਨਾ ਨੂੰ 6 ਨਵੰਬਰ ਨੂੰ ਪੰਜਾਬ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਸੀ। ਇਹ ਯੋਜਨਾ ਖਾਸ ਤੌਰ ‘ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਹ ਯਾਤਰਾ ਟ੍ਰੇਨ ਅਤੇ ਬੱਸ ਦੋਵਾਂ ਰਾਹੀਂ ਕਰਵਾਈ ਜਾਵੇਗੀ।

ਇਹ ਯਾਤਰਾ ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਤੱਕ ਕਰਵਾਈ ਜਾਵੇਗੀ। ਜਦੋਂਕਿ ਇਹ ਯਾਤਰਾ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਮਾਤਾ ਚਿੰਤਪੂਰਨੀ, ਮਾਤਾ ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਤੱਕ ਕਰਵਾਈ ਜਾਵੇਗੀ।