ਚੰਡੀਗੜ੍ਹ, 8 ਅਕਤੂਬਰ | CM ਮਾਨ ਨੇ ਵਿਰੋਧੀਆਂ ਨੂੰ ਪੰਜਾਬ ਦੇ ਮਸਲਿਆਂ ‘ਤੇ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਮੀਡੀਆ ਸਾਹਮਣੇ ਲਾਈਵ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ ਟੋਲ ਪਲਾਜ਼ੇ, ਜਵਾਨੀ ਕਿਸਾਨੀ, ਵਪਾਰ-ਦੁਕਾਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਆਦਿ ਸਭ ਮੁੱਦਿਆਂ ‘ਤੇ ਬਹਿਸ ਕਰੀਏ। ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਆਪਣਾ ਬੋਲਾਂਗਾ।

1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ। ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ। ਮੇਰੀ ਤਾਂ ਪੂਰੀ ਤਿਆਰੀ ਹੈ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ।