ਬ੍ਰੇਕਿੰਗ : CM ਮਾਨ ਦਾ ਗਣਤੰਤਰ ਦਿਵਸ ਦਾ ਪ੍ਰੋਗਰਾਮ ਬਦਲਿਆ, ਹੁਣ ਫਰੀਦਕੋਟ ‘ਚ ਨਹੀਂ ਲਹਿਰਾਉਣਗੇ ਤਿਰੰਗਾ
ਚੰਡੀਗੜ੍ਹ, 23 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ (26 ਜਨਵਰੀ) ਦੇ ਪ੍ਰੋਗਰਾਮ ਨੂੰ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਵੱਲੋਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਬਦਲ ਦਿੱਤਾ ਗਿਆ ਹੈ। ਹੁਣ ਉਹ ਫਰੀਦਕੋਟ ਵਿਚ ਤਿਰੰਗਾ ਨਹੀਂ ਲਹਿਰਾਉਣਗੇ। ਹਾਲਾਂਕਿ ਨਵੀਂ ਜਗ੍ਹਾ ਦਾ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ।
ਇਹ ਫੈਸਲਾ ਪੰਜਾਬ ਸਰਕਾਰ ਨੇ ਬੁੱਧਵਾਰ ਦੇਰ ਰਾਤ ਲਿਆ ਹੈ। ਇਸ ਗੱਲ ਦੀ ਪੁਸ਼ਟੀ ਫਰੀਦਕੋਟ ਦੇ ਡੀਸੀ ਵਿਨੀਤ ਕੁਮਾਰ ਨੇ ਕੀਤੀ। ਹਾਲਾਂਕਿ ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਫੈਸਲਾ ਸੁਰੱਖਿਆ ਕਾਰਨਾਂ ਕਰ ਕੇ ਲਿਆ ਗਿਆ ਸੀ। ਹੁਣ ਫ਼ਰੀਦਕੋਟ ਵਿਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਤਿਰੰਗਾ ਲਹਿਰਾਉਣਗੇ।
ਦੱਸ ਦੇਈਏ ਕਿ ਵੀਰਵਾਰ ਨੂੰ SFJ ਚੀਫ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਸੀ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਗਲਤ ਕੰਮ ਕਰਨ ਵਾਲੇ ਦਾ ਉਹੀ ਹਾਲ ਹੋਵੇਗਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੋਇਆ।
Related Post