ਹਰਿਆਣਾ, 21 ਅਕਤੂਬਰ | ਹਰਿਆਣਾ ‘ਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਹੁਣ ਵਿਧਾਨ ਸਭਾ ਸੈਸ਼ਨ ਦੀ ਤਰੀਕ ਤੈਅ ਹੋ ਗਈ ਹੈ। ਸੈਸ਼ਨ 25 ਅਕਤੂਬਰ ਤੋਂ ਸ਼ੁਰੂ ਹੋਵੇਗਾ। ਸਦਨ ਦੀ ਕਾਰਵਾਈ 2 ਦਿਨ ਤੱਕ ਚੱਲੇਗੀ। ਵਿਧਾਨ ਸਭਾ ਦੇ ਸਭ ਤੋਂ ਸੀਨੀਅਰ ਵਿਧਾਇਕ ਡਾ. ਰਘੁਵੀਰ ਕਾਦਿਆਨ ਨੂੰ ਪ੍ਰੋਟੇਮ ਸਪੀਕਰ ਨਿਯੁਕਤ ਕੀਤਾ ਗਿਆ ਹੈ। ਰਘੁਵੀਰ ਕਾਦਿਆਨ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ।
ਰਾਜਪਾਲ ਬੰਡਾਰੂ ਦੱਤਾਤ੍ਰੇਯ ਉਨ੍ਹਾਂ ਨੂੰ 25 ਅਕਤੂਬਰ ਨੂੰ ਸਵੇਰੇ 10 ਵਜੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁਕਾਉਣਗੇ। ਇਸ ਤੋਂ ਬਾਅਦ ਕਾਦਿਆ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ।
ਸਹੁੰ ਚੁੱਕ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ 18 ਅਕਤੂਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਸੀ। ਉਦੋਂ ਨਾਇਬ ਸੈਣੀ ਨੇ ਦੱਸਿਆ ਸੀ ਕਿ ਵਿਧਾਨ ਸਭਾ ਸੈਸ਼ਨ ਦੀ ਤਰੀਕ ਬਾਰੇ ਸਾਰਿਆਂ ਨਾਲ ਗੱਲਬਾਤ ਕੀਤੀ ਗਈ ਹੈ। ਇੱਕ-ਦੋ ਦਿਨਾਂ ਵਿਚ ਤਰੀਕ ਵੀ ਤੈਅ ਹੋ ਜਾਵੇਗੀ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)