ਬ੍ਰੇਕਿੰਗ : ਮੋਰਿੰਡਾ ਬੇਅਦਬੀ ਦੇ ਮੁਲਜ਼ਮ ‘ਤੇ ਕੋਰਟ ਕੰਪਲੈਕਸ ‘ਚ ਜਾਨਲੇਵਾ ਹਮਲਾ, ਇਕ ਕਾਬੂ

0
2163

ਰੂਪਨਗਰ | ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਜਸਬੀਰ ਸਿੰਘ ਜੱਸੀ ‘ਤੇ ਜ਼ਿਲ੍ਹਾ ਕੋਰਟ ਕੰਪਲੈਕਸ ਰੂਪਨਗਰ ਅੰਦਰ ਮੋਰਿੰਡਾ ਵਾਸੀ ਐਡਵੋਕੇਟ ਸਾਹਿਬ ਸਿੰਘ ਖੁਰਲ ਨਾਮ ਦੇ ਵਿਅਕਤੀ ਨੇ ਪਿਸਟਲ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੌਕੇ ‘ਤੇ ਹੀ ਖੁਰਲ ਨੂੰ ਕਾਬੂ ਕਰ ਲਿਆ।

Attempted attack on accused

ਦੱਸ ਦਈਏ ਕਿ ਮੁਲਜ਼ਮ ਨੇ ਗੁਰਦੁਆਰਾ ਸਾਹਿਬ ਵਿਚ ਪਾਠੀ ਸਿੰਘ ਦੀ ਕੁੱਟਮਾਰ ਤੋਂ ਇਲਾਵਾ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਬੇਅਦਬੀ ਕੀਤੀ ਸੀ, ਜਿਸ ਤੋਂ ਬਾਅਦ ਸੰਗਤ ਨੇ ਫੜ ਕੇ ਪੁਲਿਸ ਹਵਾਲੇ ਕੀਤਾ ਸੀ। ਘਟਨਾ ਤੋਂ ਬਾਅਦ ਰੋਸ ਵਜੋਂ ਸੰਗਤ ਸੜਕਾਂ ਉਤੇ ਆ ਗਈ ਸੀ।

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿਖੇ ਅੱਜ ਬੇਅਦਬੀ ਕਾਂਡ ਦੇ ਦੋਸ਼ੀ ਜਸਵੀਰ ਸਿੰਘ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਨੂੰ 2 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਰੂਪਨਗਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਪਰ ਇਸ ਦੌਰਾਨ ਇੱਕ ਵਕੀਲ ਰਿਵਾਲਵਰ ਲੈ ਕੇ ਅਦਾਲਤੀ ਕੰਪਲੈਕਸ ਵਿੱਚ ਦਾਖ਼ਲ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਸੀਆਈਏ ਸਟਾਫ਼ ਅਤੇ ਪੁਲਿਸ ਅਧਿਕਾਰੀਆਂ ਵਿੱਚ ਹੜਕੰਪ ਮੱਚ ਗਿਆ। ਦੋਵਾਂ ਸੈੱਲਾਂ ਦੀਆਂ ਟੀਮਾਂ ਨੇ ਤੁਰੰਤ ਵਕੀਲ ਨੂੰ ਦਬੋਚ ਲਿਆ ਅਤੇ ਉਸ ਦਾ ਰਿਵਾਲਵਰ ਜ਼ਬਤ ਕਰ ਲਿਆ। ਫਿਲਹਾਲ ਪੁਲਿਸ ਪ੍ਰਸ਼ਾਸਨ ਅਤੇ ਬਾਰ ਕੌਂਸਲ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਕੀਲ ਸਥਾਨਕ ਹੈ ਜਾਂ ਕਿਸੇ ਹੋਰ ਇਲਾਕੇ ਦਾ ਹੈ।