ਬ੍ਰੇਕਿੰਗ : ਜਲੰਧਰ ‘ਚ ਕੋਰੋਨਾ ਨਾਲ ਔਰਤ ਦੀ ਮੌ.ਤ, ਸਿਹਤ ਵਿਭਾਗ ਨੇ ਮਾਸਕ ਪਾਉਣ ਦੀ ਇਹ ਐਡਵਾਜ਼ਰੀ ਕੀਤੀ ਜਾਰੀ

0
287

ਜਲੰਧਰ, 23 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 8 ਮਹੀਨਿਆਂ ਬਾਅਦ ਜਲੰਧਰ ‘ਚ ਇਕ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮ੍ਰਿਤਕ ਔਰਤ ਨੂੰ ਸ਼ੂਗਰ ਦੀ ਬੀਮਾਰੀ ਵੀ ਸੀ। ਮ੍ਰਿਤਕਾ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਸਿਵਲ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਵੀ ਸੀ ਅਤੇ ਸਾਹ ਲੈਣ ਵਿਚ ਮੁਸ਼ਕਲ ਆ ਰਹੀ ਸੀ। ਜਦੋਂ ਔਰਤ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਪਹੁੰਚੀ ਤਾਂ ਉਸਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਵਿਚ ਉਹ ਪਾਜ਼ੀਟਿਵ ਪਾਈ ਗਈ ਸੀ।

Report symptoms, increase testing': Govt advisory amid Covid spike, new JN.1 variant | Mint

ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਾ ਅੰਤਿਮ ਸੰਸਕਾਰ ਕੋਵਿਡ ਪ੍ਰੋਟੋਕੋਲ ਨਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਲੰਧਰ ‘ਚ ਇਕ 46 ਸਾਲ ਦੇ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਨੂੰ ਘਰ ‘ਚ ਆਈਸੋਲੇਟ ਕਰ ਦਿੱਤਾ ਗਿਆ ਹੈ। ਜਲੰਧਰ ਦੇ ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ ‘ਚ ਮਰੀਜ਼ਾਂ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਜਿਥੇ ਚਾਰ ਬੈੱਡਾਂ ਦਾ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹੈ।

Coronavirus New Variant Alert Covid 19 Advisory By Punjab Health Department Mask Required In Public Places | Punjab Corona Advisory: कोरोना के नए वैरिएंट को लेकर पंजाब में अलर्ट, मास्क पहनने की

ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਭੀੜ ਵਾਲੀਆਂ ਥਾਵਾਂ ‘ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਹਸਪਤਾਲਾਂ ਵਿਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਹੋਣਗੇ। ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਹੋਣਗੇ ਅਤੇ ਹੋਰ ਸਾਵਧਾਨੀਆਂ ਦੀ ਪਾਲਣਾ ਕਰਨੀ ਪਵੇਗੀ।

ਜੇਕਰ ਤੁਸੀਂ ਬਿਮਾਰ ਮਹਿਸੂਸ ਕਰ ਰਹੇ ਹੋ ਅਤੇ ਬੁਖਾਰ, ਖਾਂਸੀ, ਸਾਹ ਲੈਣ ਵਿਚ ਮੁਸ਼ਕਲ ਹੈ ਤਾਂ ਡਾਕਟਰ ਦੀ ਸਲਾਹ ਲਓ। ਕਿਸੇ ਵੀ ਕਿਸਮ ਦੀ ਡਾਕਟਰੀ ਸਲਾਹ ਲਈ, ਮੈਡੀਕਲ ਹੈਲਪਲਾਈਨ 104 ‘ਤੇ ਸੰਪਰਕ ਕਰੋ।