Breaking : ਬਰਖ਼ਾਸਤ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦੀ ਹੋਈ ਮੌਤ

0
913

ਚੰਡੀਗੜ੍ਹ, 25 ਅਕਤੂਬਰ | ਬਰਖ਼ਸਾਤ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਦੀ ਮੌਤ ਹੋ ਗਈ ਹੈ। ਪਿੰਕੀ ਕੈਟ ਦੇ ਨਾਂ ਨਾਲ ਮਸ਼ਹੂਰ ਸਨ। ਪਿੰਕੀ ਕੈਟ ਦੀ ਮੌਤ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ‘ਚ ਬੁੱਧਵਾਰ ਨੂੰ ਹੋਈ। ਉਨ੍ਹਾਂ ਦੀ ਕਥਿਤ ਤੌਰ ‘ਤੇ ਅੱਤਵਾਦੀਆਂ ਨਾਲ ਨੇੜਤਾ ਰਹੀ ਹੈ।

1997 ‘ਚ ਪਿੰਕੀ ਨੂੰ ਬੇਅੰਤ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ‘ਤੇ ਪੁਰਸਕਾਰ ਮਿਲਿਆ ਸੀ। ਪਿੰਕੀ ‘ਤੇ 2001 ‘ਚ ਸਿੱਖ ਨੌਜਵਾਨ ਦਾ ਕਤਲ ਕਰਨ ਦੇ ਇਲਜ਼ਾਮ ਲੱਗੇ ਸਨ। ਪਿੰਕੀ ਦੇ ਕਰੀਬੀ ਦੋਸਤ ਅਤੇ ਭਾਜਪਾ ਲੀਡਰ ਸੁਖਮਿੰਦਰ ਸਿੰਘ ਗਰੇਵਾਲ ਨੇ ਹਾਰਟ ਅਟੈਕ ਨਾਲ ਉਨ੍ਹਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।