ਸ੍ਰੀ ਮੁਕਤਸਰ ਸਾਹਿਬ, ਮਲੋਟ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਲੁਟੇਰਿਆਂ ਨੇ ਡਾਕਟਰ ਦਾ ਕਤਲ ਕਰ ਦਿੱਤਾ। ਘਰ ਵਿਚ ਕਤਲ ਤੋਂ ਬਾਅਦ ਨਕਦੀ ਲੈ ਕੇ ਫਰਾਰ ਹੋ ਗਏ। ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ, ਜਿਸ ਦੌਰਾਨ ਉਸਦੀ ਮੌਤ ਹੋ ਗਈ।
ਘਰ ਵਿਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਹਥਿਆਰਾਂ ਦੀ ਨੋਕ ਉਤੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਦੱਸ ਦਈਏ ਕਿ ਨੇੜਲੇ ਪਿੰਡ ਬੁਰਜ ਸਿੱਧਵਾਂ ਵਿਖੇ ਬੀਤੀ ਰਾਤ ਲੁਟੇਰਿਆਂ ਨੇ ਘਰ ਵਿਚ ਵੜ ਕੇ ਇਕ ਡਾਕਟਰ ਦਾ ਕਤਲ ਕਰ ਦਿੱਤਾ। ਮ੍ਰਿਤਕ ਡਾਕਟਰ ਦੀ ਪਛਾਣ ਸੁਖਵਿੰਦਰ ਸਿੰਘ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਤਿੰਨ ਲੁਟੇਰਿਆਂ ਨੇ ਮੂੰਹ ਬੰਨ੍ਹੇ ਹੋਏ ਸਨ ਅਤੇ ਪਰਿਵਾਰ ਕੋਲੋਂ 5 ਲੱਖ ਰੁਪਏ ਦੀ ਮੰਗ ਕੀਤੀ।
ਇਸ ਮਗਰੋਂ ਉਨ੍ਹਾਂ ਨੇ ਲੋਹੇ ਦੀ ਰਾਡ ਨਾਲ ਡਾਕਟਰ ਉਤੇ ਹਮਲਾ ਕਰ ਦਿੱਤਾ ਅਤੇ 30 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ। ਇਸ ਮੌਕੇ ਘਰ ਵਿਚ ਸਿਰਫ਼ ਡਾਕਟਰ ਅਤੇ ਉਨ੍ਹਾਂ ਦੀ ਪਤਨੀ ਹੀ ਸਨ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਡਾਕਟਰ ਦੇ ਬੱਚੇ ਵਿਦੇਸ਼ ਵਿਚ ਹਨ। ਪੁਲਿਸ ਵਲੋਂ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੇਖੋ ਵੀ਼ਡੀਓ