ਚੰਡੀਗੜ੍ਹ, 11 ਅਕਤੂਬਰ | ਜੰਮੂ-ਕਸ਼ਮੀਰ ਪੁਲਿਸ ਤੇ ਪੰਜਾਬ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਮੁੱਲਾਂਪੁਰ ਦਾਖਾ ਤੋਂ ਨਸ਼ਾ ਤਸਕਰ ਨੂੰ 38 ਜਾਅਲੀ ਵਾਹਨ ਨੰਬਰ ਪਲੇਟਾਂ ਅਤੇ 1 ਰਿਵਾਲਵਰ ਸਮੇਤ 5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਵਰਨਣਯੋਗ ਹੈ ਕਿ ਇਹ ਅਪਰਾਧੀ ਜੰਮੂ ਵਿਚ ਹਾਲ ਹੀ ਵਿਚ ਬਰਾਮਦ ਹੋਈ 30 ਕਿਲੋ ਹੈਰੋਇਨ ਦੇ ਮੁੱਖ ਮੁਲਜ਼ਮਾਂ ਵਿਚੋਂ ਇਕ ਹੈ। ਪੁਲਿਸ ਵੱਲੋਂ ਜਾਂਚ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਲਿਜਾਇਆ ਜਾ ਰਿਹਾ ਹੈ। ਮੁਲਜ਼ਮ ਨੂੰ ਲੁਧਿਆਣਾ ਦੇ ਮੁੱਲਾਂਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਬੰਗਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।