ਬ੍ਰੇਕਿੰਗ: ਜਲੰਧਰ ‘ਚ ਆਟੋ ਵਾਲੇ ਨੇ ਕੀਤਾ ਸੀ DSP ਦਾ ਕ.ਤਲ , CCTV ਫੁਟੇਜ ਦੀ ਮਦਦ ਨਾਲ ਪੁਲਿਸ ਨੇ ਸੁਲਝਾਇਆ ਮਾਮਲਾ

0
745

 ਜਲੰਧਰ, 4 ਜਨਵਰੀ | ਪੁਲਿਸ ਨੇ ਸੋਮਵਾਰ ਸਵੇਰੇ ਬਸਤੀ ਬਾਵਾ ਖੇਲ ਨਹਿਰ ਨੇੜੇ ਡੀਐਸਪੀ ਦਲਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਮਾਮਲੇ ‘ਚ ਆਰੋਪੀ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਬੱਸ ਸਟੈਂਡ ਨੇੜੇ ਜਿਸ ਆਟੋ ‘ਚ ਡੀਐਸਪੀ ਘਰ ਲਈ ਨਿਕਲੇ ਸਨ, ਉਸੇ ਦੇ ਡਰਾਈਵਰ ਨੇ ਉਨ੍ਹਾਂ ਦੇ ਸਿਰ ‘ਚ ਗੋਲੀ ਮਾਰੀ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਰੋਪੀ ਨੂੰ ਪੁਲਿਸ ਨੇ ਬੁੱਧਵਾਰ ਸਵੇਰੇ ਹੀ ਗ੍ਰਿਫਤਾਰ ਕਰ ਲਿਆ। ਫਿਲਹਾਲ ਪੁਲਿਸ ਨੇ ਮੁਲਜ਼ਮ ਕੋਲੋਂ ਪਿਸਤੌਲ ਬਰਾਮਦ ਨਹੀਂ ਕੀਤਾ ਹੈ। ਇਸ ਸਬੰਧੀ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ, ਪੁਲਿਸ ਨੇ ਮੰਗਲਵਾਰ ਰਾਤ ਕਰੀਬ 12.30 ਵਜੇ ਵਰਕਸ਼ਾਪ ਚੌਕ ਨੇੜੇ ਸਥਿਤ ਸ਼ਰਾਬ ਦੇ ਠੇਕੇ ਦੇ ਸੀਸੀਟੀਵੀ ਜਿਸ ਵਿੱਚ ਮੁਲਜ਼ਮ ਦੀ ਪਛਾਣ ਹੋ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀ ਦੀ ਪਛਾਣ ਕੀਤੀ ਅਤੇ ਬੁੱਧਵਾਰ ਸਵੇਰੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਪੁਸ਼ਟੀ ਕਰਨ ਤੋਂ ਸਾਫ਼ ਇਨਕਾਰ ਕਰਦਿਆਂ ਕਿਹਾ ਕਿ ਉਹ ਕੱਲ ਸਵੇਰੇ ਪ੍ਰੈੱਸ ਕਾਨਫਰੰਸ ਕਰਕੇ ਪੂਰੇ ਮਾਮਲੇ ਦਾ ਖੁਲਾਸਾ ਕਰਨਗੇ |

ਸੂਤਰਾਂ ਦੀ ਮੰਨੀਏ ਤਾਂ ਪੁਲਿਸ ਛੇਤੀ ਹੀ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ। ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੇ ਮੈਡੀਕਲ ਜਲੰਧਰ ਦੇ ਸਿਵਲ ਹਸਪਤਾਲ ਤੋਂ ਮੁਲਜ਼ਮ ਦਾ ਕਰਵਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਦੀ ਜਾਂਚ ਵਰਕਸ਼ਾਪ ਚੌਕ ਨੇੜੇ ਸਥਿਤ ਮਾਮੇ ਦੇ ਢਾਬੇ ਦੇ ਆਲੇ-ਦੁਆਲੇ ਘੁੰਮ ਰਹੀ ਸੀ। ਪੁਲਿਸ ਨੇ ਉਕਤ ਇਲਾਕੇ ‘ਚ ਲੱਗੇ ਦਰਜਨਾਂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਪਰ ਕੁਝ ਵੀ ਹੱਥ ਨਹੀਂ ਲੱਗਿਆ।

ਪੁਲਿਸ ਨੇ ਮੰਗਲਵਾਰ ਦੇਰ ਰਾਤ ਸ਼ਰਾਬ ਦੇ ਠੇਕੇ ਦੇ ਸੀਸੀਟੀਵੀ ਚੈੱਕ ਕੀਤੇ ਤਾਂ ਆਟੋ ਚਾਲਕ ਦੀ ਪਛਾਣ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਕਿਉਂਕਿ ਪੁਲਿਸ ਦੀ ਸਾਰੀ ਜਾਂਚ ਵਰਕਸ਼ਾਪ ਚੌਂਕ ਨੇੜੇ ਹੀ ਖਤਮ ਹੋ ਜਾਂਦੀ ਸੀ। ਪੁਲਿਸ ਨੇ ਬੁੱਧਵਾਰ ਸਵੇਰੇ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ।