ਬ੍ਰੇਕਿੰਗ : ਠੰਡ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ 1 ਨਵੰਬਰ ਤੋਂ ਕੀ ਹੋਵੇਗਾ ਨਵਾਂ ਟਾਈਮ

0
1692

ਚੰਡੀਗੜ੍ਹ, 30 ਅਕਤੂਬਰ | ਪੰਜਾਬ ਵਿਚ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ। ਪੰਜਾਬ ਦੇ ਬਠਿੰਡਾ ਵਿਚ 15.4 ਡਿਗਰੀ ਤਾਪਮਾਨ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ ਵਿਚ 16 ਡਿਗਰੀ ਅਤੇ ਪਠਾਨਕੋਟ ਵਿਚ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।