ਨਵੀਂ ਦਿੱਲੀ | ਦੇਸ਼ ਦੇ ਕਈ ਸੂਬਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਪੰਜਾਬ-ਹਰਿਆਣਾ ਅਤੇ ਜੰਮੂ ਵਿੱਚ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਫੈਜ਼ਾਬਾਦ ਦੱਸਿਆ ਜਾ ਰਿਹਾ ਹੈ। ਅਫ਼ਗਾਨਿਸਤਾਨ ਦੇ 70 ਕਿਲੋਮੀਟਰ ਦੱਖਣ-ਪੂਰਬ ‘ਚ ਸਵੇਰੇ 10.19 ਵਜੇ 5.9 ਤੀਬਰਤਾ ਦਾ ਭੂਚਾਲ ਆਇਆ, ਜਿਸ ਦੇ ਝਟਕੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਅਤੇ ਪੁੰਛ ‘ਚ ਵੀ ਮਹਿਸੂਸ ਕੀਤੇ ਗਏ।
ਐਤਵਾਰ ਨੂੰ ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 10.19 ਵਜੇ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ 5.9 ਤੀਬਰਤਾ ਦਾ ਭੂਚਾਲ ਆਇਆ। ਜੰਮੂ-ਕਸ਼ਮੀਰ ਦੇ ਸ੍ਰੀਨਗਰ ਅਤੇ ਪੁੰਛ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੋਸ਼ਲ ਮੀਡੀਆ ਦੇ ਕੁਝ ਉਪਭੋਗਤਾਵਾਂ ਨੇ ਕਿਹਾ ਕਿ ਪਾਕਿਸਤਾਨ ਦੇ ਇਸਲਾਮਾਬਾਦ, ਪੇਸ਼ਾਵਰ, ਲਾਹੌਰ ਅਤੇ ਹੋਰ ਸ਼ਹਿਰਾਂ ਵਿਚ 6.3 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ ਹੈ।
ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਸੂਬੇ ਵਿਚ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ ਅਫ਼ਗ਼ਾਨਿਸਤਾਨ ‘ਚ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।