ਬ੍ਰੇਕਿੰਗ : ਬਟਾਲਾ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ; 1 ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ

0
2082

ਬਟਾਲਾ, 4 ਨਵੰਬਰ | ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ। ਇਸ ਮੁਕਾਬਲੇ ਦੌਰਾਨ ਇਕ ਸ਼ੱਕੀ ਗੈਂਗਸਟਰ ਨੂੰ ਗੋਲੀ ਲੱਗੀ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਬਟਾਲਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਨੌਜਵਾਨ ਨਵਨੀਤ ਸਿੰਘ ਪਿੰਡ ਬੱਲਪੁਰੀਆ ਦਾ ਰਹਿਣ ਵਾਲਾ ਹੈ। ਇਸ ਮੁਕਾਬਲੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ।

ਇਸ ਦੇ ਨਾਲ ਹੀ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਬਟਾਲਾ ‘ਚ ਪੁਲਿਸ ਨੇ ਹੈਰੀ ਚੱਠਾ ਵਲੋਂ ਚਲਾਏ ਜਾ ਰਹੇ ਇਕ ਫ਼ਿਰੌਤੀ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਕਤ ਲੋਕਾਂ ਨੂੰ 4 ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ. ਪੀ. ਗੌਰਵ ਯਾਦਵ ਵਲੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ।