ਜਲੰਧਰ, 22 ਨਵੰਬਰ | ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਉਰਫ ਲੰਡਾ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ 7 ਨਾਜਾਇਜ਼ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਘਟਨਾ ਵਿਚ ਇੱਕ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗੀ ਹੈ।
ਇਸ ਦੇ ਨਾਲ ਹੀ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਜਲੰਧਰ ਵਿਚ ਇੱਕ ਐਨਕਾਊਂਟਰ ਤੋਂ ਬਾਅਦ ਲੰਡਾ ਗਰੁੱਪ ਦੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਮੁਕਾਬਲੇ ਦੌਰਾਨ 2 ਪੁਲਿਸ ਅਧਿਕਾਰੀ ਵੀ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਇਸ ਘਟਨਾ ‘ਚ ਅੱਤਵਾਦੀ ਲਾਂਡਾ ਦਾ ਇਕ ਸਾਥੀ ਵੀ ਜ਼ਖਮੀ ਹੋ ਗਿਆ ਹੈ।
ਉਹ ਪੰਜਾਬ ਦੇ ਕਈ ਜ਼ਿਲਿਆਂ ਵਿਚ ਜਬਰੀ ਵਸੂਲੀ ਸਮੇਤ ਕਈ ਹੋਰ ਘਿਨਾਉਣੇ ਅਪਰਾਧਾਂ ਵਿਚ ਸ਼ਾਮਲ ਸਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਨਾਜਾਇਜ਼ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਮੁਲਜ਼ਮ ਨੇ ਲੰਡਾ ਨਾਲ ਕਿਵੇਂ ਗੱਲਬਾਤ ਕੀਤੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)