ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਨੂੰ ਹਰਿਆਣਾ ਨਹੀਂ ਪੰਜਾਬ ਪੁਲਿਸ ਨੇ ਕੀਤਾ ਡਿਟੇਨ, ਪਟਿਆਲਾ DIG ਨੇ ਕੀਤਾ ਖੁਲਾਸਾ

0
301

ਚੰਡੀਗੜ੍ਹ, 26 ਨਵੰਬਰ | ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਲਿਆਂਦਾ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਇਹ ਯਕੀਨੀ ਬਣਾਉਣ ਲਈ ਸੀਲ ਕਰ ਦਿੱਤਾ ਗਿਆ ਹੈ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚੇ।

ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਚੁੱਕਿਆ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਚੁੱਕਣ ਵਾਲੇ ਪੁਲਿਸ ਵਾਲੇ ਕਈ ਹਿੰਦੀ ਬੋਲ ਰਹੇ ਸਨ। ਡੱਲੇਵਾਲ ਨੂੰ ਸੀ.ਐਮ.ਭਗਵੰਤ ਮਾਨ ਦੇ ਅਧਿਕਾਰ ਖੇਤਰ ਤੋਂ ਲਿਆ ਗਿਆ ਹੈ, ਇਸ ਲਈ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣੀ ਸਥਿਤੀ ਸਪੱਸ਼ਟ ਕਰਨੀ ਪਵੇਗੀ। ਦੱਸਣਾ ਪਵੇਗਾ ਕਿ ਉਹ ਕਿੱਥੇ ਲੈ ਗਏ ਹਨ? ਨਹੀਂ ਤਾਂ ਇਸ ਦੇ ਗੰਭੀਰ ਨਤੀਜੇ ਹੋਣਗੇ।

ਹੁਣ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਡੱਲੇਵਾਲ ਨੇ ਮਰਨ ਵਰਤ ਦਾ ਐਲਾਨ ਕਰ ਦਿੱਤਾ ਸੀ। ਪ੍ਰਸ਼ਾਸਨ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਚਿੰਤਤ ਸੀ। ਮਰਨ ਵਰਤ ਦੇ ਐਲਾਨ ਤੋਂ ਬਾਅਦ ਲੋਕਾਂ ਦੀ ਭੀੜ ਲੱਗ ਜਾਂਦੀ, ਜਿਸ ਕਾਰਨ ਸਿਹਤ ਸਹੂਲਤਾਂ ਨਹੀਂ ਪਹੁੰਚ ਪਾਉਂਦੀਆਂ। ਇਸ ਕਾਰਨ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਲੁਧਿਆਣਾ ਡੀ.ਐਮ.ਸੀ. ‘ਚ ਦਾਖਲ ਕਰਵਾਇਆ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)