ਚੰਡੀਗੜ੍ਹ, 9 ਜਨਵਰੀ | ਸ਼ੰਭੂ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ ਅੰਦੋਲਨ ਦੇ ਬਾਵਜੂਦ ਕੋਈ ਹੱਲ ਨਾ ਕੱਢਣ ਕਾਰਨ ਸਰਕਾਰ ਤੋਂ ਨਾਰਾਜ਼ ਹੈ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਨੇ ਸਵੇਰੇ ਲੰਗਰ ਵਾਲੀ ਥਾਂ ਨੇੜੇ ਸਲਫਾਸ ਖਾ ਲਿਆ। ਇਸ ਬਾਰੇ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ। ਇਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਲਈ ਰਵਾਨਾ ਹੋ ਗਏ।

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)