ਬ੍ਰੇਕਿੰਗ : ਅੰਮ੍ਰਿਤਸਰ ‘ਚ ਵੀ ਕਿਸਾਨਾਂ ਨੇ ਧਰਨਾ ਕੀਤਾ ਖਤਮ, ਪ੍ਰਸ਼ਾਸਨ ਦੇ ਭਰੋਸੇ ਮਗਰੋਂ ਲਿਆ ਫੈਸਲਾ

0
1070

ਜਲੰਧਰ/ਅੰਮ੍ਰਿਤਸਰ, 24 ਨਵੰਬਰ | ਅੰਮ੍ਰਿਤਸਰ ‘ਚ ਵੀ ਕਿਸਾਨਾਂ ਨੇ ਧਰਨਾ ਖਤਮ ਕਰ ਲਿਆ ਹੈ। ਪ੍ਰਸ਼ਾਸਨ ਦੇ ਭਰੋਸੇ ਮਗਰੋਂ ਫੈਸਲਾ ਲਿਆ ਹੈ। ਇਸ ਤੋਂ ਬਾਅਦ ਸਾਰੇ ਕਿਸਾਨਾਂ ਨੇ ਧਰਨਾ ਚੁੱਕ ਲਿਆ ਹੈ।

ਦੱਸ ਦਈਏ ਕਿ ਅੱਜ ਅੰਮ੍ਰਿਤਸਰ ‘ਚ ਵੀ ਕਿਸਾਨਾਂ ਨੇ ਧਰਨਾ ਸ਼ੁਰੂ ਕੀਤਾ ਸੀ। ਪਲੇਟਫਾਰਮ ‘ਤੇ ਕਿਸਾਨ ਬੈਠ ਗਏ ਸਨ। 1 ਘੰਟੇ ਦਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਤੇ ਕਿਹਾ ਸੀ ਕਿ ਮੰਗਾਂ ਨਾ ਮੰਨੀਆਂ ਤਾਂ ਟਰੈਕ ਜਾਮ ਕਰਾਂਗੇ। ਮਾਨਾਂਵਾਲਾ ਰੇਲਵੇ ਸਟੇਸ਼ਨ ਉਤੇ ਕਿਸਾਨ ਬੈਠ ਗਏ ਸਨ। ਐਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨਾਂ ਨੇ ਧਰਨਾ ਦਿੱਤਾ ਸੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਇਹ ਐਲਾਨ ਕੀਤਾ ਸੀ। ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਇਹ ਫੈਸਲਾ ਕੀਤਾ ਸੀ। ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ ਸੀ। ਕਿਸਾਨਾਂ ਨਾਲ ਪੱਖਪਾਤ ਕੀਤੇ ਜਾਣ ਦੇ ਰੋਸ ਵਜੋਂ ਰੇਲਵੇ ਲਾਈਨ ਉਤੇ ਧਰਨਾ ਦੇ ਕੇ ਟਰੇਨਾ ਰੋਕੀਆਂ ਜਾਣਗੀਆਂ ਸਨ।

ਵੇਖੋ ਵੀਡੀਓ

https://www.facebook.com/punjabibulletinworld/videos/364419512629434

ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਵਾਇਆ ਸੰਗਤਪੁਰਾ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਡਾ. ਪਰਮਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਚੇਤਨਪੁਰਾ ਵਿਖੇ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਨਾਅਰੇਬਾਜ਼ੀ ਕੀਤੀ।

ਵੇਖੋ ਵੀਡੀਓ

https://www.facebook.com/punjabibulletinworld/videos/719417093053190

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)