Breaking : CM ਭਗਵੰਤ ਮਾਨ ਦੇ 11 ਰੁਪਏ ਸ਼ਗਨ ਤੋਂ ਕਿਸਾਨ ਨਾਰਾਜ਼, ਮੁੜ ਹਾਈਵੇ ਜਾਮ ਕਰਨ ਦਾ ਐਲਾਨ

0
613

ਜਲੰਧਰ, 1 ਦਸੰਬਰ | ਗੰਨਾ ਕਾਸ਼ਤਕਾਰਾਂ ਨੇ ਗੰਨੇ ਦੇ ਖਰੀਦ ਮੁੱਲ ‘ਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਸ਼ਗਨ ਦੇ ਫੈਸਲੇ ਨੂੰ ਸਵੀਕਾਰ ਨਹੀਂ ਕੀਤਾ ਤੇ ਮੁੜ ਹਾਈਵੇ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ।

ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਚੌਹਾਨ ਨੇ ਕਿਹਾ ਕਿ ਗੰਨੇ ਦੀ ਕੀਮਤ ‘ਚ ਵਾਧੇ ਸਬੰਧੀ ਸਿਰਫ਼ ਟਵਿਟਰ ‘ਤੇ ਜਾਣਕਾਰੀ ਦਿੱਤੀ ਗਈ ਹੈ ਤੇ ਇਸ ਬਾਰੇ ਕੋਈ ਨੋਟੀਫਿਕੇਸ਼ਨ ਵੀ ਨਹੀਂ ਜਾਰੀ ਕੀਤਾ ਗਿਆ। ਮੁੱਖ ਮੰਤਰੀ ਨੂੰ ਸ਼ਨੀਵਾਰ ਨੂੰ ਗੰਨੇ ਦਾ ਸਮਰਥਨ ਮੁੱਲ 400 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ ਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨਾ ਚਾਹੀਦਾ ਹੈ। ਗੰਨਾ ਕਾਸ਼ਤਕਾਰਾਂ ਨੇ ਰੇਲਵੇ ਲਾਈਨਾਂ ’ਤੇ ਬੈਠੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜਿਸ ਦਿਨ ਇਨ੍ਹਾਂ ਕੇਸਾਂ ਦੇ ਆਧਾਰ ’ਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਤਾਂ ਫਿਰ ਉਸ ਦਾ ਜਵਾਬ ਦਿੱਤਾ ਜਾਵੇਗਾ।

ਵੇਖੋ ਵੀਡੀਓ 

https://www.facebook.com/punjabibulletinworld/videos/372550535237068