Breaking : ਸ਼੍ਰੀ ਹਰਗੋਬਿੰਦਪੁਰ ‘ਚ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਕਿਸਾਨਾਂ ਨੇ ਵਿਖਾਈਆਂ ਕਾਲੀਆਂ ਝੰਡੀਆਂ, ਨਾਅਰੇਬਾਜੀ

0
1436

ਸ੍ਰੀ ਹਰਗੋਬਿੰਦਪੁਰ (ਜਸਵਿੰਦਰ ਬੇਦੀ) | ਹਲਕਾ ਸ਼੍ਰੀ ਹਰਗੋਬਿੰਦਪੁਰ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਮਜੀਠੀਆ ਦੀਆਂ ਗੱਡੀਆਂ ਦਾ ਕਾਫਿਲਾ ਜਦੋਂ ਸ੍ਰੀ ਹਰਗੋਬਿੰਦਪੁਰ ਪਹੁੰਚਿਆ ਤਾਂ ਕਿਸਾਨਾਂ ਨੇ ਸੜਕ ਉੱਤੇ ਆ ਕੇ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ।

ਮਜੀਠੀਆ ਨਗਰ ਕੌਂਸਲ ਦੇ ਸਾਬਕਾ ਕਾਂਗਰਸੀ ਪ੍ਰਧਾਨ ਹਰਜੀਤ ਭੱਲਾ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਵਾਉਣ ਪਹੁੰਚੇ ਸਨ।

ਪੁਲਿਸ ਫੋਰਸ ਨੇ ਮੁਸ਼ਕਿਲ ਨਾਲ ਮਜੀਠੀਆ ਦੇ ਕਾਫਿਲੇ ਨੂੰ ਕਿਸਾਨਾਂ ਤੋਂ ਬਚਾ ਕੇ ਅੱਗੇ ਭੇਜਿਆ।

(ਨੋਟ – (ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ) ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)