ਬ੍ਰੇਕਿੰਗ : ਅੰਮ੍ਰਿਤਸਰ ‘ਚ ਵੀ ਕਿਸਾਨਾਂ ਵੱਲੋਂ ਧਰਨਾ ਸ਼ੁਰੂ, ਪਲੇਟਫਾਰਮ ‘ਤੇ ਬੈਠੇ ਕਿਸਾਨ; ਘੰਟੇ ਦਾ ਦਿੱਤਾ ਸਰਕਾਰ ਨੂੰ ਅਲਟੀਮੇਟਮ

0
885

ਜਲੰਧਰ/ਅੰਮ੍ਰਿਤਸਰ, 24 ਨਵੰਬਰ | ਅੰਮ੍ਰਿਤਸਰ ‘ਚ ਵੀ ਕਿਸਾਨਾਂ ਨੇ ਧਰਨਾ ਸ਼ੁਰੂ ਕੀਤਾ ਹੈ। ਪਲੇਟਫਾਰਮ ‘ਤੇ ਕਿਸਾਨ ਬੈਠ ਗਏ ਹਨ। 1 ਘੰਟੇ ਦਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਤੇ ਕਿਹਾ ਕਿ ਮੰਗਾਂ ਨਾ ਮੰਨੀਆਂ ਤਾਂ ਟਰੈਕ ਜਾਮ ਕਰਾਂਗੇ। ਮਾਨਾਂਵਾਲਾ ਰੇਲਵੇ ਸਟੇਸ਼ਨ ਉਤੇ ਕਿਸਾਨ ਬੈਠ ਗਏ ਹਨ। ਇਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨਾਂ ਨੇ ਧਰਨਾ ਦਿੱਤਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਇਹ ਐਲਾਨ ਕੀਤਾ। ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਇਹ ਫੈਸਲਾ ਕੀਤਾ ਹੈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ ਹੈ ਕਿਸਾਨਾਂ ਨਾਲ ਪੱਖਪਾਤ ਕੀਤੇ ਜਾਣ ਦੇ ਰੋਸ ਵਜੋਂ ਰੇਲਵੇ ਲਾਈਨ ਉਤੇ ਧਰਨਾ ਦੇ ਕੇ ਟਰੇਨਾ ਰੋਕੀਆਂ ਜਾਣਗੀਆਂ।

ਵੇਖੋ ਵੀਡੀਓ

https://www.facebook.com/punjabibulletinworld/videos/364419512629434

ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਵਾਇਆ ਸੰਗਤਪੁਰਾ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਡਾ. ਪਰਮਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਚੇਤਨਪੁਰਾ ਵਿਖੇ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।

ਵੇਖੋ ਵੀਡੀਓ

https://www.facebook.com/punjabibulletinworld/videos/719417093053190

ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਉਕਤ ਸੜਕ ਬਣੀ ਨੂੰ ਲੰਬਾ ਸਮਾਂ ਹੋ ਚੁੱਕਾ ਹੈ ਪਰ ਕਿਸੇ ਵੀ ਵੱਲੋਂ ਸਾਰ ਨਹੀਂ ਲਈ ਜਾ ਰਹੀ । ਆਗੂਆਂ ਨੇ ਕਿਹਾ ਕਿ ਅਗਸਤ 2019 ਵਿਚ ਉਕਤ ਸੜਕ ਨੂੰ 18 ਫੁੱਟ ਤੋਂ ਵਧਾ ਕੇ 33 ਫੁੱਟ ਤੱਕ ਚੌੜਾ ਕਰਨ ਦਾ ਨੀਂਹ- ਪੱਥਰ ਕਾਂਗਰਸ ਸਰਕਾਰ ਵੇਲੇ ਰੱਖਿਆ ਗਿਆ ਸੀ ਪਰ ਕੁਝ ਕੁ ਫੀਸਦੀ ਕੰਮ ਕਰਨ ਤੋਂ ਬਾਅਦ ਇਸ ਵੇਲੇ ਕੰਮ ਬਿਲਕੁਲ ਬੰਦ ਪਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਸੜਕ ਦੀ ਬਹੁਤ ਹੀ ਮਾੜੀ ਹਾਲਤ ਹੈ ਅਤੇ ਭਾਰੀ ਆਵਾਜਾਈ ਹੋਣ ਕਾਰਨ ਨਿੱਤ ਵਾਪਰ ਰਹੇ ਸੜਕ ਹਾਦਸਿਆਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ।

ਦੱਸਣਯੋਗ ਹੈ ਕਿ ਜਲੰਧਰ ‘ਚ ਨੈਸ਼ਨਲ ਹਾਈਵੇ ਤੋਂ ਕਿਸਾਨ ਉਠਣੇ ਸ਼ੁਰੂ ਹੋ ਗਏ ਹਨ। CM ਮਾਨ ਨਾਲ ਕਿਸਾਨਾਂ ਮੀਟਿੰਗ ਹੋ ਰਹੀ ਹੈ ਪਰ ਹਾਈਵੇ ਉਤੇ ਅਜੇ ਕਿਸਾਨ ਡਟੇ ਹੋਏ ਹਨ। ਕਿਸਾਨ ਗੰਨੇ ਦੇ ਰੇਟ ਵਿਚ ਵਾਧੇ ਦੀ ਮੰਗ ਕਰ ਰਹੇ ਹਨ। 4 ਦਿਨਾਂ ਤੋਂ ਹਾਈਵੇ ਜਾਮ ਕੀਤਾ ਹੋਇਆ ਹੈ।

ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਵੀਰਵਾਰ ਨੂੰ ਵੀ ਕਿਸਾਨਾਂ ਦਾ ਧਰਨਾ ਜਾਰੀ ਸੀ। ਕੱਲ ਕਿਸਾਨਾਂ ਨੇ ਧਨੋਵਾਲੀ ਫਾਟਕ ਨੇੜੇ ਰੇਲਾਂ ਰੋਕੀਆਂ ਸਨ ਕਿਉਂਕਿ ਕਿਸਾਨਾਂ ਦੀ ਅਜੇ ਤੱਕ ਸਰਕਾਰ ਨਾਲ ਮੀਟਿੰਗ ਨਹੀਂ ਹੋ ਸਕੀ।

ਦੱਸ ਦਈਏ ਕਿ ਬੁੱਧਵਾਰ ਨੂੰ ਚੰਡੀਗੜ੍ਹ ‘ਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋਈ। ਇਸ ਤੋਂ ਨਾਰਾਜ਼ ਯੂਨਾਈਟਿਡ ਕਿਸਾਨ ਮੋਰਚਾ ਦੇ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਘੱਟੋ-ਘੱਟ MSP ਮੁੱਲ ਵਧਾਉਣ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਸੀਐਮ ਦੇ ਸੱਦੇ ਤੋਂ ਬਾਅਦ ਕਿਸਾਨ ਟਰੈਕ ਤੋਂ ਹਟਣੇ ਸ਼ੁਰੂ ਹੋਏ।

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)