ਬ੍ਰੇਕਿੰਗ : ਜਲੰਧਰ ‘ਚ ਪੁਲਿਸ ਤੇ ਕੌਸ਼ਲ ਬੰਬੀਹਾ ਗੈਂਗ ਦੇ ਗੁਰਗਿਆਂ ਵਿਚਾਲੇ ਫਾਇਰਿੰਗ, 2 ਬਦਮਾਸ਼ ਗ੍ਰਿਫਤਾਰ

0
312

ਜਲੰਧਰ, 7 ਨਵੰਬਰ | ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਰਾਸ ਫਾਇਰਿੰਗ ਵਿਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਗੈਂਗ ਦੇ 2 ਮੈਂਬਰ ਕੌਸ਼ਲ ਬੰਬੀਹਾ ਗੈਂਗ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸਨ। ਗੈਰ-ਕਾਨੂੰਨੀ ਹਥਿਆਰਾਂ ਨੂੰ ਬਰਾਮਦ ਕਰਨ ਦੀ ਮੁਹਿੰਮ ਦੌਰਾਨ ਕ੍ਰਾਸ ਫਾਇਰਿੰਗ ਹੋਈ।

ਜ਼ਬਤ ਕੀਤੇ ਗਏ ਸਾਮਾਨ ਵਿਚ 2 ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਸ਼ਾਮਲ ਹਨ। ਦੋਵੇਂ 4 ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਸਨ ਤੇ ਦੋਵਾਂ ਖਿਲਾਫ ਆਰਮਜ਼ ਐਕਟ, ਅਗਵਾ ਅਤੇ ਕਤਲ ਦੀ ਕੋਸ਼ਿਸ਼ ਦੇ ਤਹਿਤ ਕਈ ਐਫ.ਆਈ.ਆਰ ਦਰਜ ਹਨ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)