ਬ੍ਰੇਕਿੰਗ : ਸਾਬਕਾ ਕਾਂਗਰਸੀ MLA ਕੁਲਬੀਰ ਜ਼ੀਰਾ ਗ੍ਰਿਫ਼ਤਾਰ; BDPO ਦਫ਼ਤਰ ‘ਚ ਬਦਸਲੂਕੀ ਦੇ ਲੱਗੇ ਦੋਸ਼

0
981

ਫਿਰੋਜ਼ਪੁਰ/ਜ਼ੀਰਾ, 17 ਅਕਤੂਬਰ | ਪੰਜਾਬ ਕਾਂਗਰਸ ਦੇ ਸਾਬਕਾ MLA ਕੁਲਬੀਰ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਨ੍ਹਾਂ ਨੂੰ ਸਵੇਰੇ ਘਰੋਂ ਚੁੱਕ ਲਿਆ ਜਦੋਂ ਉਹ ਸੌਂ ਰਹੇ ਸਨ। ਉਨ੍ਹਾਂ ਖ਼ਿਲਾਫ਼ BDPO ਦਫ਼ਤਰ ਵਿਚ ਧਰਨਾ ਦੇਣ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

4 ਦਿਨ ਪਹਿਲਾਂ ਫਿਰੋਜ਼ਪੁਰ ‘ਚ ਵਿਧਾਇਕ ਜ਼ੀਰਾ ਖਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤ ਅਨੁਸਾਰ ਜ਼ੀਰਾ ਦੇ ਬੀਡੀਪੀਓ ਨੇ ਪੁਲਿਸ ਨੂੰ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਸਿੰਘ ਜ਼ੀਰਾ ਨੇ ਉਨ੍ਹਾਂ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਉਹ ਆਪਣੇ ਸਾਥੀਆਂ ਨਾਲ ਦਫ਼ਤਰ ਵਿਚ ਉਸ ਦੇ ਕਮਰੇ ਵਿਚ ਜ਼ਬਰਦਸਤੀ ਦਾਖ਼ਲ ਹੋਏ ਤੇ ਸਰਕਾਰੀ ਮੁਲਾਜ਼ਮਾਂ ਨਾਲ ਵੀ ਮਾੜਾ ਵਿਵਹਾਰ ਕੀਤਾ।

FIR ਦਰਜ ਹੋਣ ਦੀ ਸੂਚਨਾ ਮਿਲਦਿਆਂ ਹੀ ਕੁਲਬੀਰ ਜ਼ੀਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇਕ ਵੀਡੀਓ ਪੋਸਟ ਕੀਤੀ, ਜਿਸ ਵਿਚ ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਸਰਪੰਚਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਬੀਡੀਪੀਓ ਦਫ਼ਤਰ ਵਿਚ ਚੱਲ ਰਹੇ ਧਰਨੇ ਵਿਚ ਪੁੱਜੇ ਸਨ। ਇਸੇ ਕਾਰਨ ਮੇਰੇ ਉੁਪਰ ਅਤੇ ਸਾਥੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ।