ਬ੍ਰੇਕਿੰਗ : ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਲੀਡਰ ਸੁਰਿੰਦਰ ਮਹੇ ਦਾ ਦਿਹਾਂਤ

0
407

ਜਲੰਧਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਲੀਡਰ ਸੁਰਿੰਦਰ ਮਹੇ ਦਾ ਦਿਹਾਂਤ ਹੋ ਗਿਆ ਹੈ। ਸੁਰਿੰਦਰ ਮਹੇ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਇਹ ਜਾਣਕਾਰੀ ਜ਼ਿਲਾ ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਵਲੋਂ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਮਹੇ ਪਿਛਲੇ ਇਕ ਸਾਲ ਤੋਂ ਕੈਂਸਰ ਤੋਂ ਪੀੜਤ ਸਨ, ਜਿਸ ਕਾਰਨ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਕਾਰਨ ਭਾਜਪਾ ਆਗੂਆਂ ਵਿਚ ਸੋਗ ਦੀ ਲਹਿਰ ਹੈ। ਸਾਬਕਾ ਮੇਅਰ ਸੁਰਿੰਦਰ ਮਹੇ ਦਾ ਅੰਤਿਮ ਸੰਸਕਾਰ ਭਲਕੇ ਕੀਤਾ। ਜਾਵੇਗਾ।

ਸ਼ਹਿਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਸੁਰਿੰਦਰ ਮਹੇ 2002 ਤੋਂ 2007 ਤੱਕ ਸ਼ਹਿਰ ਦੇ ਮੇਅਰ ਰਹੇ। ਉਸ ਵੇਲੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ। ਸਾਲ 2017 ਵਿੱਚ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ।

ਸਾਲ 2022 ਤੋਂ ਪਹਿਲਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਕਰਤਾਰਪੁਰ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਸੀ। ਸੁਰਿੰਦਰ ਮਹੇ ਨੇ ਮੇਅਰ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਅਜਿਹੇ ਕੰਮ ਕੀਤੇ ਜਿਨ੍ਹਾਂ ਕਰਕੇ ਉਹ ਮਸ਼ਹੂਰ ਹੋਏ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਮਾਡਲ ਟਾਊਨ ਸ਼ਮਸ਼ਾਨਘਾਟ ਵਿਚ ਦੁਪਹਿਰ 2 ਵਜੇ ਕੀਤਾ ਜਾਵੇਗਾ।